ਪੰਧੇਰ ਨੇ ਦੱਸਿਆ ਕਿ ਪੰਜਾਬ 'ਚ 23 ਜ਼ਿਲ੍ਹਿਆਂ 'ਚ ਮੋਟਰਸਾਈਕਲ ਮਾਰਚ ਕੱਢੇ ਜਾਣਗੇ, ਜਿਨ੍ਹਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਆਜ਼ਾਦ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਹਰਿਆਣਾ 'ਚ ਬੀਕੇਯੂ ਸ਼ਹੀਦ ਭਗਤ ਸਿੰਘ, ਬੀਕੇਯੂ ਚੜੂਨੀ ਤੇ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਵੀ ਵੱਡੇ ਪੱਧਰ 'ਤੇ ਹਿੱਸਾ ਲੈਣਗੇ। ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਓਡੀਸ਼ਾ, ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਹੋਰ ਰਾਜਾਂ 'ਚ ਵੀ ਰੋਸ ਪ੍ਰਦਰਸ਼ਨ ਤੇ ਮੋਟਰਸਾਈਕਲ ਜਾਂ ਸਾਈਕਲ ਮਾਰਚ ਕੀਤੇ ਜਾਣਗੇ।