'ਰੁਸਤਮ-ਏ-ਹਿੰਦ' ਪੰਜਾਬ ਦੇ ਮਸ਼ਹੂਰ ਪਹਿਲਵਾਨ ਜਸਕਨਵਰ ਸਿੰਘ ਉਰਫ਼ ਜੱਸਾ ਪੱਟੀ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਪਾਰਟੀ 'ਚ ਸ਼ਾਮਲ ਹੋਣ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਉਨ੍ਹਾਂ ਨੇ 20 ਸਾਲ ਕੁਸ਼ਤੀ, ਖੇਡਾਂ ਤੇ ਪੰਜਾਬ ਨੂੰ ਦਿੱਤੇ ਹਨ ਤੇ ਤਨ, ਮੰਨ ਦੇ ਨਾਲ ਪੰਜਾਬ ਦੀ ਮਿੱਟੀ ਦੀ ਤੇ ਖੇਡਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੇ ਕੁਸ਼ਤੀ ਨੇ ਉਨ੍ਹਾਂ ਨੂੰ ਇੱਥੋਂ ਤੱਕ ਪਹੁੰਚਾਇਆ ਹੈ ਤੇ ਹੁਣ ਉਨ੍ਹਾਂ ਦਾ ਵੀ ਇਖ਼ਲਾਕੀ ਫਰਜ਼ ਬਣਦਾ ਹੈ ਕਿ ਉਹ ਪੰਜਾਬ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਦੇਵਾ।