328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਦੀ ਜਾਂਚ ਹੁਣ ਅਹਿਮ ਪੜਾਅ 'ਚ ਦਾਖਲ ਹੋ ਚੁੱਕੀ ਹੈ। ਇਸ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦੇ ਚੇਅਰਮੈਨ ਡੀਆਈਜੀ ਨਾਨਕ ਸਿੰਘ ਦੀ ਅਗਵਾਈ ਹੇਠ ਟੀਮ ਅੰਮ੍ਰਿਤਸਰ ਪਹੁੰਚੀ। ਐਸਆਈਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਨਾਲ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦਾ ਦੌਰਾ ਕਰਕੇ ਪਾਵਨ ਸਰੂਪਾਂ ਦੀ ਛਪਾਈ, ਸੰਭਾਲ ਤੇ ਵੰਡ ਨਾਲ ਸਬੰਧਤ ਪੂਰੇ ਪ੍ਰਬੰਧ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ।