ਅੰਮ੍ਰਿਤਸਰ ਦੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰੀ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਪਾਵਨ ਮੌਕੇ ‘ਤੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਵੱਲੋਂ ਦੇਸ਼-ਵਿਦੇਸ਼ 'ਚ ਵੱਸਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ ਗਿਆ।