ਅੰਮ੍ਰਿਤਸਰ 'ਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅੱਜ ਦੁਪਹਿਰ ਸਹੀ 12 ਵਜੇ ਸਾਲਾਨਾ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਘੰਟਾ ਘਰ ਪਲਾਜ਼ਾ ਤੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਵੇਗਾ।