ਸੋਸ਼ਲ ਮੀਡੀਆ 'ਤੇ ਪਿਛਲੇ ਕੁਝ ਦਿਨਾਂ ਤੋਂ ਵਾਇਰਲ ਹੋ ਰਹੀ ਇੱਕ ਵੀਡੀਓ, ਜਿਸ 'ਚ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਅਤੇ ਦੀਨਾਨਗਰ ਹਲਕੇ ਦੀ ਇੰਚਾਰਜ ਰੇਣੁ ਕਸ਼ਯਪ ਵੱਲੋਂ "ਐਸ.ਆਈ.ਆਰ. ਕਰਵਾਓ, 20-25 ਹਜ਼ਾਰ ਵੋਟਾਂ ਕਟਵਾਓ ਤੇ ਆਪਣਾ ਐੱਮ.ਐੱਲ.ਏ. ਬਣਾਓ" ਦਾ ਕਥਿਤ ਬਿਆਨ ਦਿੱਤਾ ਗਿਆ ਸੀ। ਵੀਡਿਓ ਵਾਇਰਲ ਹੋਣ ਤੋਂ ਬਾਅਦ ਅੱਜ ਰੇਣੁ ਕਸ਼ਯਪ ਨੇ ਪ੍ਰੈੱਸ ਦੇ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਵਿਰੋਧੀ ਧਿਰਾਂ ਤੇ ਸੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਚਲਾਈ ਜਾ ਰਹੀ, ਇਸ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।