ਖਾਲਸਾ ਸਾਜਨਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ; ਅੰਮ੍ਰਿਤ ਸੰਚਾਰ ਦੀ ਲਹਿਰ ਤੇ ਦੀਪਮਾਲਾ ਦੀਆਂ ਤਿਆਰੀਆਂ

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁਭ ਅਵਸਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਮੂਹ ਸੰਗਤ ਨੂੰ ਇਸ ਮਹਾਨ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।