ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ, ਆਗੂਆਂ ਨੇ ਜਤਾਈ ਸਹਿਮਤੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਾਰੇ ਮੰਤਰੀਆਂ ਦੇ ਵਿਧਾਇਕਾਂ ਤੋਂ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਤੇ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਮੁੜ ਸੋਧਣ ਲਈ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।