ਉਧਰ ਹੀ ਦੂਜੇ ਪਾਸੇ ਜਦੋਂ ਇਸ ਸਾਰੇ ਮਾਮਲੇ ਸਬੰਧੀ ਦੀਨਾਨਗਰ ਦੇ ਐਸ.ਡੀ.ਐਮ. ਗਗਨਦੀਪ ਸਿੰਘ ਨੇ ਇਸ ਮਾਮਲੇ 'ਤੇ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੇ ਧਿਆਨ 'ਚ ਆਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਇਸ ਵੀਡੀਓ ਦੀ ਸੱਚਾਈ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ, ਪ੍ਰਸ਼ਾਸਨ ਇਸ ਵੀਡੀਓ ਬਾਰੇ ਰੇਣੁ ਕਸ਼ਯਪ ਤੋਂ ਜਵਾਬ ਵੀ ਮੰਗ ਰਿਹਾ ਹ ਤਾਂ ਜੋ ਇਸ ਦੇ ਅਸਲ ਅਰਥ ਸਮਝੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਤੇ ਉਨ੍ਹਾਂ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ, ਪਰ ਉਹ ਇਸ ਮਾਮਲੇ ਦਾ ਸੂਓ ਮੋਟੋ (Suo Motu) ਨੋਟਿਸ ਲੈ ਕੇ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।