ਅੰਮ੍ਰਿਤਸਰ: ਸਬਜ਼ੀ ਆੜ੍ਹਤੀ ਦੇ ਘਰ 'ਤੇ ਗੋਲੀਬਾਰੀ, ਘਟਨਾ ਸੀਸੀਟੀਵੀ 'ਚ ਕੈਦ, ਪਹਿਲਾਂ ਮਿਲੀਆਂ ਸਨ ਧਮਕੀਆਂ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ'ਚ ਦੇਰ ਰਾਤ ਇੱਕ ਵਪਾਰੀ ਦੇ ਘਰ ਬਾਹਰ ਗੋਲੀਆਂ ਚਲਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਪੂਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ ਦੋ ਨੌਜਵਾਨ ਮੋਟਰਸਾਈਕਲ ਤੇ ਆ ਕੇ ਘਰ ਦੇ ਬਾਹਰ ਫਾਇਰਿੰਗ ਕਰਦੇ ਤੇ ਫਿਰ ਮੌਕੇ ਤੋਂ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।