ਲੁਧਿਆਣਾ: ਚਾਰ ਦਿਨ ਬੰਦ ਰਹਿਣਗੇ ਮੈਡੀਕਲ ਸਟੋਰ, ਲੋਕਾਂ ਨੂੰ ਪਹਿਲਾਂ ਹੀ ਇੰਤਜ਼ਾਮ ਕਰਨ ਦੀ ਅਪੀਲ

ਲੁਧਿਆਣਾ 'ਚ ਮੈਡੀਕਲ ਐਸੋਸਿਏਸ਼ਨ ਦੀ ਬੈਠਕ ਤੋਂ ਬਾਅਦ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸਿਏਸ਼ਨ ਦੇ ਅਹੁਦੇਦਾਰਾਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਗਰਮੀਆਂ ਦੀਆਂ ਛੁੱਟੀਆਂ ਕਾਰਨ 4 ਦਿਨ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਐਸੋਸਿਏਸ਼ਨ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਛੁੱਟੀਆਂ ਦੇ ਦਿਨਾਂ ਤੋਂ ਪਹਿਲਾਂ ਹੀ ਆਪਣੀਆਂ ਜ਼ਰੂਰੀ ਦਵਾਈਆਂ ਖ਼ਰੀਦ ਲੈਣ।