ਅੰਮ੍ਰਿਤਸਰ 'ਚ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੋਟ ਖਾਲਸਾ ਇਲਾਕੇ 'ਚ ਅਣਪਛਾਤੇ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਨਿਤਿਨ ਉਰਫ਼ ਨੀਲੀ ਵਜੋਂ ਹੋਈ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।