4 ਜੁਲਾਈ ਨੂੰ ਕਿਸਾਨਾਂ ਦਾ ਚੰਡੀਗੜ੍ਹ 'ਚ ਵੱਡਾ ਮੋਰਚਾ, ਭਾਰਤ-ਯੂਐਸ ਡੀਲ ਨੂੰ ਦੱਸਿਆ 'ਮੌਤ ਦਾ ਵਾਰੰਟ'

ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ 'ਚ ਹੋਣ ਵਾਲੇ ਮੋਰਚੇ ਦੀ ਮੁੱਖ ਮੰਗ ਭਾਰਤ ਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜੇਕਰ ਇਹ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਹ ਦੇਸ਼ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ "ਮੌਤ ਦਾ ਵਾਰੰਟ" ਸਾਬਤ ਹੋਵੇਗਾ, ਜਿਸ ਨਾਲ ਖੇਤੀ ਤੇ ਪਸ਼ੂ ਪਾਲਣ ਦੇ ਖੇਤਰ ਨੂੰ ਗੰਭੀਰ ਨੁਕਸਾਨ ਪਹੁੰਚੇਗਾ।