ਜਲੰਧਰ ਦੇ ਫੋਲੜੀਵਾਲ ਇਲਾਕੇ 'ਚ ਇੱਕ ਚੱਲਦੀ ਸਕੋਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਡਰਾਈਵਰ ਦੀ ਅੱਗ 'ਚ ਜ਼ਿੰਦਾ ਸੜ ਕੇ ਮੌਤ ਹੋ ਗਈ। ਅੱਗ ਇੰਨੀ ਤੇਜ਼ ਸੀ ਕਿ ਉਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਉਣੀ ਪਈ। ਅੱਗ ਬੁਝਣ 'ਤੇ ਕਾਰ 'ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਤੇ ਨਾ ਹੀ ਡਰਾਈਵਰ ਦੀ ਕੋਈ ਪਛਾਣ ਹੋ ਸਕੀ ਹੈ।