ਅੰਮ੍ਰਿਤਸਰ ਦੇ ਅਜਨਾਲਾ ਹਲਕੇ ਅਧੀਨ ਪੈਂਦੇ ਪਿੰਡ ਗੁੱਝਾਪੀਰ 'ਚ ਦੇਰ ਰਾਤ ਨਕਾਬਪੋਸ਼ ਚੋਰਾਂ ਨੇ ਦੋ ਸਕੇ ਭਰਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।