ਹੁਸ਼ਿਆਰਪੁਰ: ਗੁਰਦੁਆਰੇ ਤੋਂ ਮੱਥਾ ਟੇਕ ਆ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮਾਂ ਤੇ ਧੀ ਦੀ ਮੌਤ

ਇਹ ਘਟਨਾ ਬੁੱਧਵਾਰ ਨੂੰ ਵਾਪਰੀ। ਕਨੋਵਾਲ ਦੇ ਵਸਨੀਕ ਗੁਰਮਿੰਦਰ ਸਿੰਘ ਤੇ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਟਾਂਡਾ ਵੱਲ ਜਾ ਰਹੇ ਸਨ। ਜਦੋਂ ਉਹ ਜੀਵਨ ਪੈਲੇਸ ਦੇ ਨੇੜੇ ਸੜਕ ਕਿਨਾਰੇ ਖੜ੍ਹੇ ਸਨ ਤਾਂ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਲਜ਼ਾਮ ਹੈ ਕਿ ਡਰਾਈਵਰ ਇਸ ਤੋਂ ਬਾਅਦ ਮੌਕੇ ਤੋਂ ਭੱਜ ਗਿਆ।