20 ਅਪ੍ਰੈਲ ਦੀ ਰਾਤ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਇੱਕ ਹੈਰਾਨ ਕਰਨ ਵਾਲੀ ਕਤਲ ਦੀ ਘਟਨਾ ਵਾਪਰੀ, ਜਿੱਥੇ ਇੱਕ ਪੁੱਤਰ ਨੇ ਹੀ ਆਪਣੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਮਾਂ ਆਪਣੀ ਧੀ (ਮੁਲਜ਼ਮ ਦੀ ਭੈਣ) ਨੂੰ ਗਲਤ ਕੰਮ ਕਰਨ ਲਈ ਮਜ਼ਬੂਰ ਕਰਦੀ ਸੀ। ਮਾਂ ਤੋਂ ਗੁੱਸੇ ਤੇ ਨਾਰਾਜ਼ਗੀ ਕਾਰਨ ਪੁੱਤਰ ਨੇ ਮਾਂ ਦਾ ਕਤਲ ਕਰ ਦਿੱਤਾ।