ਬਹੁਚਰਚਿਤ ਗਾਬਾ ਕਤਲ ਕਾਂਡ ਦੀ ਜਾਂਚ ਦੌਰਾਨ ਐਤਵਾਰ ਨੂੰ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਹਿਰਾਸਤ 'ਚ ਮੌਜੂਦ ਦੋ ਮੁਲਜ਼ਮਾਂ 'ਚੋਂ ਇੱਕ ਮੁਲਜ਼ਮ ਵਿਸ਼ਨੂ ਠਾਕੁਰ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ 'ਚ ਮੁਲਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਹੀ ਦੁਬਾਰਾ ਕਾਬੂ ਕਰ ਲਿਆ ਗਿਆ।