ਗੁਰੂ ਸਾਹਿਬ ਦੇ ਅਦਬ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਸਰਕਾਰ, ਪੇਸ਼ੀ ਮੌਕੇ ਬੋਲੇ ਗੁਰਦਿੱਤ ਸਿੰਘ ਸੇਖੋਂ

ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਕੋਈ ਵਿਧਾਇਕ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਗੁਰੂ ਸਾਹਿਬ ਦੇ ਚਰਨਾਂ 'ਚ ਆਪਣਾ ਸਪਸ਼ਟੀਕਰਨ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਇਸ ਕਾਨੂੰਨ ਸਬੰਧੀ ਜੋ ਵੀ ਸੁਝਾਅ ਦੇਣਗੇ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।