ਪੰਜਾਬ ਦੇ ਪਾਣੀਆਂ ਲਈ ਕਿਸਾਨਾਂ ਦਾ ਸੰਘਰਸ਼... ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਤੋਂ ਸ਼ੁਰੂ ਮੁਹਿੰਮ

ਪੰਜਾਬ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ, ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ 'ਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹਰਜਿੰਦਰ ਸਿੰਘ ਲੱਖੋਵਾਲ ਸ਼ਾਮਲ ਸਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਅਰਦਾਸ ਕੀਤੀ। ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਪਾਣੀਆਂ ਦੇ ਇਤਿਹਾਸਕ ਪੱਖਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਦਾ ਪਾਣੀ ਗੈਰ-ਸੰਵਿਧਾਨਕ ਤਰੀਕੇ ਨਾਲ ਅਤੇ ਗਲਤ ਸਮਝੌਤਿਆਂ ਰਾਹੀਂ ਉਨ੍ਹਾਂ ਰਾਜਾਂ ਨੂੰ ਦਿੱਤਾ ਗਿਆ ਹੈ ਜੋ 'ਰਿਪੇਰੀਅਨ' ਸਟੇਟਸ ਵੀ ਨਹੀਂ ਹਨ।