ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ, ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਹੋਵੇਗਾ ਵਿਚਾਰ

ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 25 ਪੰਨਿਆਂ ਦਾ ਸੋਧਿਆ ਹੋਇਆ ਖਰੜਾ ਤੇ ਇਤਰਾਜ਼ਾਂ ਦੇ ਜਵਾਬ ਅਧਿਕਾਰਤ ਤੌਰ 'ਤੇ ਸੌਂਪ ਦਿੱਤੇ। ਪੰਜਾਬ ਸਰਕਾਰ ਵੱਲੋਂ ਇਹ ਦਸਤਾਵੇਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਕੱਤਰੇਤ ਦੇ ਇੰਚਾਰਜ ਨੂੰ ਸੌਂਪੇ।