ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ ਵਿੱਚ ਯੂਟਿਊਬਰ ਨਵਦੀਪ ਸਿੰਘ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ। ਮੁਲਜ਼ਮ ਹਾਰਦਿਕ, ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ। ਪੁਲਿਸ ਹਥਿਆਰਾਂ ਅਤੇ ਹੋਰ ਸਬੂਤਾਂ ਦੀ ਭਾਲ ਕਰ ਰਹੀ ਹੈ।