ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਨੈਟਵਰਕ ਦਾ ਪਰਦਾਫਾਸ਼, ਪੱਛਮੀ ਬੰਗਾਲ ਤੋਂ ਮੁਲਜ਼ਮ ਗ੍ਰਿਫ਼ਤਾਰ; ਕਈ ਈਮੇਲ ਆਈਡੀਆਂ-ਡਿਜੀਟਲ ਉਪਕਰਣ ਮਿਲੇ

ਪਿਛਲੇ ਕਈ ਮਹੀਨਿਆਂ ਤੋਂ ਅੰਮ੍ਰਿਤਸਰ 'ਚ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਕਮਿਸ਼ਨਰ ਪੁਲਿਸ ਨੇ ਸਾਈਬਰ ਅਪਰਾਧ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਬੰਬ ਧਮਕੀਆਂ ਵਾਲੇ ਈ-ਮੇਲ ਭੇਜਣ ਵਾਲੇ ਇੱਕ ਅੰਤਰਰਾਜੀ ਗਿਰੋਹ 'ਤੇ ਕਾਰਵਾਈ ਕੀਤੀ। ਪੁਲਿਸ ਨੇ ਇਸ ਮਾਮਲੇ 'ਚ ਪੱਛਮੀ ਬੰਗਾਲ ਤੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਵੱਖ-ਵੱਖ ਰਾਜਾਂ ਦੇ ਸਕੂਲਾਂ ਤੇ ਹੋਰ ਸੰਵੇਦਨਸ਼ੀਲ ਅਦਾਰਿਆਂ ਨੂੰ ਬੰਬ ਧਮਾਕਿਆਂ ਦੀਆਂ ਝੂਠੀਆਂ ਧਮਕੀਆਂ ਭੇਜਣ ਲਈ ਵਰਤੇ ਜਾਂਦੇ ਡਿਜੀਟਲ ਬੁਨਿਆਦੀ ਢਾਂਚੇ ਦੀ ਸਪਲਾਈ ਕਰਦਾ ਸੀ।