ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਟੂਰਿਸਟ ਬੱਸ ਅੱਜ (ਸ਼ੁੱਕਰਵਾਰ) ਸਵੇਰੇ, ਕਸਬਾ ਕਲੇਰ ਖੁਰਦ ਕਸਬੇ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਸ਼ੁਰੂਆਤੀ ਜਾਂਚ ਮੁਤਾਬਕ ਇਹ ਹਾਦਸਾ ਬੱਸ ਦੇ ਸੰਤੁਲਨ ਗੁਆਉਣ ਕਾਰਨ ਵਾਪਰਿਆ, ਜਿਸ ਕਾਰਨ ਇਹ ਸੜਕ 'ਤੇ ਪਲਟ ਗਈ। ਬੱਸ ਦੇ ਪਲਟਣ ਤੋਂ ਤੁਰੰਤ ਬਾਅਦ, ਨੇੜੇ ਤੋਂ ਨਿਕਲ ਰਹੇ ਹੋਰ ਤਿੰਨ ਤੋਂ ਚਾਰ ਹੋਰ ਵਾਹਨ ਇੱਕ ਦੂਜੇ ਨਾਲ ਟਕਰਾ ਗਏ।