ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਿਆਂ 'ਚ ਭਗਤੀ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ ਦੇ ਸੰਗਤਾਂ ਨੇ ਕੀਤੇ ਦਰਸ਼ਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਕਾਸ਼ ‘ਚ ਆਤਿਸ਼ਬਾਜ਼ੀ ਕੀਤੀ ਜਾਵੇਗੀ।