ਹੁਸ਼ਿਆਰਪੁਰ: ਆਦਿ ਗੁਰੂ ਸ਼ੰਕਰਾਚਾਰਿਆ ਸੇਤੂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ, ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਵੱਲੋਂ ਭੂਮੀ ਪੂਜਨ

ਹੁਸ਼ਿਆਰਪੁਰ ਦੇ ਵਿਕਾਸ, ਧਾਰਮਿਕ ਆਸਥਾ ਤੇ ਆਧੁਨਿਕ ਬੁਨਿਆਦੀ ਸਹੂਲਤਾਂ ਨੂੰ ਇੱਕ ਧਾਗੇ 'ਚ ਪਰੋਣ ਵਾਲੇ ਮਹੱਤਵਪੂਰਨ ਪ੍ਰੋਜੈਕਟ ‘ਆਦਿ ਗੁਰੂ ਸ਼ੰਕਰਾਚਾਰਿਆ ਸੇਤੂ’ ਦੇ ਨਿਰਮਾਣ ਕਾਰਜ ਦਾ ਐਤਵਾਰ ਨੂੰ ਰਸਮੀ ਸ਼ੁਰੂਆਤ ਕੀਤੀ ਗਈ। ਆਦਿ ਗੁਰੂ ਸ਼ੰਕਰਾਚਾਰਿਆ ਚੌਂਕ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਗੋਵਰਧਨ ਮਠ ਪੁਰੀ ਪੀਠਾਧੀਸ਼ਵਰ ਜਗਦਗੁਰੂ ਸ਼ੰਕਰਾਚਾਰਿਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਮਹਾਰਾਜ ਦੇ ਕਰ-ਕਮਲਾਂ ਨਾਲ ਭੂਮੀ ਪੂਜਨ ਕਰਵਾ ਕੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ ਗਈ।