ਸ੍ਰੀ ਅਕਾਲ ਤਖ਼ਤ ਸਾਹਿਬ ਸਿਰਜਣਾ ਦਿਵਸ, ਜਥੇਦਾਰ ਵੱਲੋਂ ਇਕਜੁੱਟ ਰਹਿਣ ਦਾ ਸੱਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ, ਖਾਲਸਾ ਪੰਥ ਤੇ ਵਿਸ਼ਵ ਭਰ ਦੀ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।