ਲੁਧਿਆਣਾ ਦੇ ਸੁੰਦਰ ਨਗਰ ਦੀ ਮਹਾਂਵੀਰ ਜੈਨ ਕਲੋਨੀ 'ਚ ਇੱਕ 4 ਸਾਲਾ ਬੱਚੇ ਦੀ ਕਥਿਤ ਕਿਡਨੈਪਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਮਾਂ ਨੇ ਆਪਣੇ ਪਤੀ ਤੇ ਸਹੁਰਿਆਂ 'ਤੇ ਉਸ ਦੇ ਪੁੱਤਰ ਨੂੰ ਜ਼ਬਰਦਸਤੀ ਚੁੱਕ ਕੇ ਲੈ ਜਾਣ ਦਾ ਇਲਜ਼ਾਮ ਲਗਾਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਬੱਚੇ ਦੇ ਚੁੱਕੇ ਜਾਣ ਤੋਂ ਬਾਅਦ ਮਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਪੁੱਤਰ ਦੀ ਸੁਰੱਖਿਅਤ ਵਾਪਸੀ ਦੀ ਅਪੀਲ ਕੀਤੀ ਹੈ।