ਜਲੰਧਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਸਮਾਗਮ, ਮੰਤਰੀਆਂ ਨੇ ਦਿੱਤੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੇ ਡਾ. ਰਵਜੋਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦੇ ਨਿਰਮਾਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਬਾਣੀ ਅਧਿਐਨ ਕੇਂਦਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਜਲਦ ਪੂਰੀ ਹੋਣ ਜਾ ਰਹੀ ਹੈ।