ਬੀਤੀ ਦੇਰ ਰਾਤ ਡੇਰਾ ਬਾਬਾ ਨਾਨਕ 'ਚ ਇੱਕ ਘਟਨਾ ਸਾਹਮਣੇ ਆਈ ਜਿਸ 'ਚ ਅਣਪਛਾਤੇ ਵਿਅਕਤੀਆਂ ਨੇ ਭਾਜਪਾ ਦੇ ਜ਼ਿਲ੍ਹਾ ਟ੍ਰੇਡ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਮੋਹਲੋਵਾਲੀ 'ਤੇ ਗੋਲੀਬਾਰੀ ਕੀਤੀ। ਇਸ ਘਟਨਾ ਨੇ ਪੂਰੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ। ਖੁਸ਼ਕਿਸਮਤੀ ਨਾਲ, ਵਿਜੇ ਕੁਮਾਰ ਸੋਨੀ ਹਮਲੇ 'ਚ ਵਾਲ-ਵਾਲ ਬਚ ਗਏ।