ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ- 2026 ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਬਿੰਦੂਆਂ ਨੂੰ ਲੈ ਕੇ ਮਤਭੇਦ ਜ਼ਾਹਰ ਕੀਤੇ ਗਏ ਸਨ। ਇਸ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਤਖ਼ਤ ਸਾਹਿਬ ਵਿਖੇ ਅੱਜ, 29 ਜੂਨ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਗੈਰ-ਸਿੱਖ ਵਿਧਾਇਕਾਂ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦਾ ਹੁਕਮ ਜਾਰੀ ਕੀਤਾ ਗਿਆ।