ਜੰਡਿਆਲਾ ਗੁਰੂ 'ਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 10 ਤੋਂ 12 ਫਾਇਰ ਕੀਤੇ ਗਏ। ਗੋਲੀਆਂ ਸਿੱਧੀਆਂ ਘਰ ਦੇ ਗੇਟ ‘ਤੇ ਲੱਗੀਆਂ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ।