ਐੱਲ.ਏ.ਡੀ.ਸੀ. (Legal Aid Defense Counsel) ਪਾਲਿਸੀ ਦੇ ਵਿਰੋਧ 'ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਭੁੱਲਰ ਨੇ ਕਿਹਾ ਕਿ 'ਨਾਲਸਾ' ਵੱਲੋਂ ਲਾਗੂ ਕੀਤੀ ਗਈ ਨਵੀਂ LADC ਪਾਲਿਸੀ ਵਕੀਲਾਂ, ਨਿਆਂ ਪ੍ਰਣਾਲੀ ਤੇ ਆਮ ਲੋਕਾਂ ਦੇ ਹਿੱਤਾਂ ਦੇ ਉਲਟ ਹੈ, ਜਿਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।