ਗਿਆਨੀ ਰਘਬੀਰ ਸਿੰਘ ਨੇ ਮਰਿਆਦਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਕੋਈ ਹੈੱਡ ਗ੍ਰੰਥੀ ਸੇਵਾਮੁਕਤ ਹੁੰਦਾ ਹੈ, ਤਾਂ ਉਹ ਨਵੇਂ ਨਿਯੁਕਤ ਹੋਏ ਹੈੱਡ ਗ੍ਰੰਥੀ ਨੂੰ ਖ਼ੁਦ ਚੌਰ ਸਾਹਿਬ ਦੀ ਸੇਵਾ ਸੌਂਪਦਾ ਹੈ ਤੇ ਸਨਮਾਨ ਵਜੋਂ ਸਿਰੋਪਾਓ ਭੇਟ ਕਰਦਾ ਹੈ। ਪਰ ਮੌਜੂਦਾ ਸਮੇਂ 'ਚ ਅਜਿਹੀਆਂ ਪਰੰਪਰਾਵਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅੱਜ ਜੋ ਮਰਿਆਦਾ ਦਾ ਘਾਣ ਹੋ ਰਿਹਾ ਹੈ, ਉਸ ਦਾ ਖਮਿਆਜ਼ਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ।