ਪਿੰਡ ਨੈਨੋਕੋਟ ਦੇ ਤਿੰਨ ਭਰਾ ਅਜੈਬ ਸਿੰਘ, ਅਮਰਜੀਤ ਸਿੰਘ ਤੇ ਤਰਸੇਮ ਸਿੰਘ ਪੁੱਤਰ ਭਜਨ ਸਿੰਘ ਦਾ ਪਿੰਡ 'ਚ 9 ਕਿੱਲੇ ਜ਼ਮੀਨ ਨੂੰ ਲੈ ਕੇ ਆਪਸੀ ਝਗੜਾ ਚਲਦਾ ਸੀ। ਅਜੈਬ ਸਿੰਘ ਰੋਜ਼ ਦੀ ਤਰ੍ਹਾਂ ਸੈਰ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਦੇ ਭਰਾ ਅਮਰਜੀਤ ਸਿੰਘ ਵੱਲੋਂ ਉਸ ਉਪਰ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ।