ਪਟਿਆਲਾ ਦੇ ਬਿਸ਼ਨ ਨਗਰ ਇਲਾਕੇ 'ਚ ਇੱਕ ਸੀਸੀਟੀਵੀ ਫੁਟੇਜ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਦਰਅਸਲ, ਇੱਕ ਰਾਹਗੀਰ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤ ਕੀਤੀ ਗਈ ਸੀ। ਉਸ ਨੇ ਲੜਕੀ ਦੇ ਪ੍ਰਾਈਵੇਟ ਪਾਰਟ 'ਤੇ ਹਮਲਾ ਕੀਤਾ ਤੇ ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਪੂਰੀ ਘਟਨਾ ਕੈਮਰੇ 'ਚ ਕੈਦ ਹੋਈ ਸੀ, ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।