4 ਜੁਲਾਈ ਨੂੰ ਕਿਸਾਨਾਂ ਦਾ ਚੰਡੀਗੜ੍ਹ 'ਚ ਵੱਡਾ ਮੋਰਚਾ, ਭਾਰਤ-ਯੂਐਸ ਡੀਲ ਨੂੰ ਦੱਸਿਆ 'ਮੌਤ ਦਾ ਵਾਰੰਟ'

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵੱਡੇ ਮੋਰਚੇ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਮੋਰਚੇ 'ਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।