ਅੰਮ੍ਰਿਤਸਰ: ਮੰਗਣੀ ਟੁੱਟਣ ਤੋਂ ਬਾਅਦ ਨੌਜਵਾਨ ਨੇ ਥਾਣੇ ਅੰਦਰ ਨਿਗਲੀ ਦਵਾਈ, ਹਾਲਤ ਗੰਭੀਰ

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਨੰਗਲੀ ਭੱਠੇ ਇਲਾਕੇ 'ਚ ਇੱਕ ਨੌਜਵਾਨ ਵੱਲੋਂ ਥਾਣੇ ਅੰਦਰ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਨੌਜਵਾਨ ਦੀ ਪਹਿਚਾਣ ਜੱਜ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਤੇ ਉਹ ਇਸ ਸਮੇਂ ਹਸਪਤਾਲ 'ਚ ਜ਼ੇਰੇ ਇਲਾਜ ਹੈ। ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।