ਚੰਡੀਗੜ੍ਹ ਦੇ ਸੈਕਟਰ-11 ‘ਚ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪੈਦਾ ਹੋਏ ਡਰ ਤੇ ਅਸੁਰੱਖਿਆ ਦੇ ਮਾਹੌਲ ‘ਤੇ ਚਿੰਤਾ ਜ਼ਾਹਰ ਕਰਦਿਆਂ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰਰਿਸਟ ਫਰੰਟ ਦੇ ਰਾਸ਼ਟਰੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਨੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ‘ਚ ਕਿਹਾ ਗਿਆ ਹੈ ਕਿ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ‘ਚ ਦਿਨ ਦਿਹਾੜੇ ਹੋਈ ਹੱਤਿਆ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਸ਼ਹਿਰ ਦੀ ਕਾਨੂੰਨ-ਵਿਵਸਥਾ ਲਈ ਗੰਭੀਰ ਚੁਣੌਤੀ ਹੈ, ਜਿਸ ਨਾਲ ਵਪਾਰੀਆਂ ਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੈ।